ਮੌਸਮ ਬਾਰੇ ਆਈ ਵੱਡੀ ਖ਼ਬਰ-29 ਜੂਨ ਤੱਕ ਇਸ ਤਰਾਂ ਰਹੇਗਾ ਮੌਸਮ

ਮੌਸਮ ਵਿਭਾਗ ਨੇ ਵੀਰਵਾਰ ਨੂੰ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਦੇ ਮੱਧ ਤੇ ਪੂਰਬੀ ਭਾਰਤ ਵੱਲ ਵਧਣ ਦੇ ਨਾਲ ਹੀ ਦੇਸ਼ ਦੇ ਸਾਰੇ ਹਿੱਸਿਆਂ ’ਚ ਗਰਮੀ ਦੀ ਤੀ-ਬ-ਰ-ਤਾ ਘਟੀ ਹੈ ਤੇ ਨਵੀਂ ਪੱਛਮੀ ਗੜਬੜੀ ਉੱਤਰ-ਪੱਛਮੀ ਖੇਤਰ ਨੂੰ ਪ੍ਰ-ਭਾ-ਵਿ-ਤ ਕਰ ਰਹੀ ਹੈ। 29 ਜੂਨ ਤਕ ਦੇਸ਼ ’ਚ ਕਿਤੇ ਵੀ ਜ਼ਿਆਦਾ ਗਰਮੀ ਪੈਣ ਦੀ ਸੰ-ਭਾ-ਵ-ਨਾ ਨਹੀਂ ਹੈ। ਦੇਸ਼ ਦੇ ਉੱਤਰ-ਪੱਛਮੀ ਤੇ ਮੱਧ ਭਾਗ ’ਚ ਵੱਧ ਤੋਂ ਵੱਧ ਤਾਪਮਾਨ 5 ਤੋਂ 10 ਡਿਗਰੀ ਸੈਲਸੀਅਸ ਤਕ ਡਿੱਗ ਗਿਆ ਹੈ।

ਤਿੰਨ ਜੂਨ ਤੋਂ ਸ਼ੁਰੂ ਹੋਇਆ ਗਰਮੀ ਦਾ ਕਹਿਰ ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰੀ ਰਾਜਸਥਾਨ, ਪੰਜਾਬ, ਹਰਿਆਣਾ, ਦੱਖਣ-ਪੂਰਬੀ ਉੱਤਰ ਪ੍ਰਦੇਸ਼, ਉੱਤਰੀ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ’ਚ 12 ਜੂਨ ਤਕ ਜਾਰੀ ਰਿਹਾ।ਇਸ ਤੋਂ ਬਾਅਦ ਇਸ ਦਾ ਅਸਰ ਘੱਟ ਗਿਆ ਤੇ 15 ਜੂਨ ਤਕ ਦਿੱਲੀ, ਦੱਖਣੀ ਹਰਿਆਣਾ, ਦੱਖਣ-ਪੂਰਬੀ ਉੱਤਰ ਪ੍ਰਦੇਸ਼ ਤੇ ਪੱਛਮੀ ਹਿਮਾਲਿਆ ਖੇਤਰ ਤਕ ਰਹਿ ਗਿਆ ਸੀ। ਝਾਰਖੰਡ, ਪੱਛਮੀ ਬਿਹਾਰ, ਉੱਤਰੀ ਓਡੀਸ਼ਾ ਤੇ ਛੱਤੀਸਗੜ੍ਹ ’ਚ ਵੀ

10 ਤੋਂ 15 ਜੂਨ ਤਕ ਗਰਮੀ ਦਾ ਦੌਰ ਰਿਹਾ।ਵਿਭਾਗ ਦਾ ਕਹਿਣਾ ਹੈ ਕਿ ਦੱਖਣ-ਪੱਛਮੀ ਮੌਨਸੂਨ ਦੇ 23 ਤੋਂ 29 ਜੂਨ ਦਰਮਿਆਨ ਮੱਧ ਭਾਰਤ ਦੇ ਬਾਕੀ ਹਿੱਸਿਆਂ ਤੇ ਉੱਤਰ-ਪੱਛਮੀ ਭਾਰਤ ਦੇ ਕਈ ਹਿੱਸਿਆਂ ’ਚ ਪੁੱਜਣ ਦੀ ਸੰਭਾਵਨਾ ਹੈ। ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਦੇਸ਼ ’ਚ ਇਕ ਜੂਨ ਤੋਂ ਹੁਣ ਤਕ 62.1 ਮਿਲੀਮੀਟਰ ਬਾਰਿਸ਼ ਦੀ ਥਾਂ ਸਿਰਫ਼ 42.3 ਮਿਲੀਮੀਟਰ ਬਾਰਿਸ਼ ਹੋਈ ਹੈ ਜਿਹੜੀ 32 ਫ਼ੀਸਦੀ ਘੱਟ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆ-ਰ-ਟੀ-ਕ-ਲਾਂ ਵਿਚ ਸਿਰਫ਼ ਉਹੀ ਜਾ-ਣ-ਕਾ-ਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗ-ਲ-ਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁ-ਕ-ਸਾ-ਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

Leave a Reply

Your email address will not be published. Required fields are marked *